ਵੱਡੀ ਖਬਰ: ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ ’ਤੇ ਸੀ ਬਾਲੀਵੁੱਡ ਸਟਾਰ ਸਲਮਾਨ ਖ਼ਾਨ

0
623

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਅਹਿਮ ਖ਼ੁਲਾਸੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਗਿਰੋਹ ਦੇ ਨਿਸ਼ਾਨੇ ’ਤੇ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਵੀ ਸੀ। ਉਨ੍ਹਾਂ ਕਿਹਾ ਕਿ ਇਸ ਗਿਰੋਹ ਨੇ ਸੰਪਤ ਨਹਿਰਾ ਅਤੇ ਗੋਲਡੀ ਬਰਾੜ ਰਾਹੀਂ ਅਦਾਕਾਰ ਸਲਮਾਨ ਖ਼ਾਨ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਸੰਪਰਕ ਕੀਤਾ ਸੀ। ਡੀਜੀਪੀ ਨੇ ਪ੍ਰੈੱਸ ਕਾਨਫਰੰਸ ਵਿੱਚ ਇਹ ਵੀ ਦੱਸਿਆ ਕਿ ਸਲਮਾਨ ਖ਼ਾਨ ਨੂੰ ਮਾਰਨ ਦੀ ਰਣਨੀਤੀ ਘੜਨ ਲਈ ਕਪਿਲ ਪੰਡਿਤ ਨੂੰ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਰੇਕੀ ਕਰਨ ਲਈ ਕਿਹਾ ਗਿਆ ਸੀ। ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਗਰੋਹ ਦੇ ਇਸ਼ਾਰੇ ’ਤੇ ਪਹਿਲਾਂ ਵੀ ਉਸ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਇਰਾਦੇ ਨਾਲ ਕਈ ਵਾਰ ਰੇਕੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਦਿੱਲੀ ਪੁਲੀਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸਾਂਝੇ ਅਪਰੇਸ਼ਨ ਤਹਿਤ ਦੀਪਕ ਮੁੰਡੀ ਤੇ ਸਾਥੀਆਂ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਹੈ।