ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਦੇ ਮਸਲਿਆਂ ਤੋਂ ਹਨ ਕੋਰੇ: ਕੈਪਟਨ ਅਮਰਿੰਦਰ ਸਿੰਘ

0
544

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਪ੍ਰਸ਼ਾਸਕੀ ਕੰਮਾਂ ਦੀ ਸਮਝ ਤੋਂ ਕੋਰੇ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ 92 ਵਿਧਾਇਕਾਂ ਵਾਲੀ ਸਰਕਾਰ ਵੱਲੋਂ 6 ਮਹੀਨਿਆਂ ’ਚ ਹੀ ਭਰੋਸੇ ਦਾ ਵੋਟ ਲਿਆਉਣਾ ਮਜ਼ਾਕ ਤੇ ਪੰਜਾਬੀਆਂ ਨਾਲ ਧੋਖਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਪੱਧਰ ’ਤੇ ਨਾਮ ਕਮਾਇਆ ਹੈ ਤੇ ‘ਆਪ’ ਸਰਕਾਰ ਪੰਜਾਬੀਆਂ ਦਾ ਨਾਮ ਮਿੱਟੀ ’ਚ ਰੋਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਹਰਕਤਾਂ ਇਸ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ ਉਸ ਨੂੰ ਦੇਖਦਿਆਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਪਤਾ ਨਹੀਂ ਕਿੰਨਾ ਕੁ ਚਿਰ ਬਰਦਾਸ਼ਤ ਕਰਨਗੇ।