ਅਮਰੀਕਾ: ਦਸਤਾਰਧਾਰੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

0
548

ਹਿਊਸਟਨ: ਅਮਰੀਕੀ ਰਾਜ ਟੈਕਸਾਸ ਵਿੱਚ 2019 ਵਿੱਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੀ ਹੱਤਿਆ ਦੇ ਦੋਸ਼ੀ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਫੈਸਲਾ ਨਾਗਰਿਕਾਂ ਦੇ ਬਣੇ ਪੈਨਲ ਜਿਊਰੀ ਵੱਲੋਂ ਦਿੱਤਾ ਗਿਆ। ਸੋਲਿਸ ਨੇ ਸਜ਼ਾ ਸੁਣਨ ਤੋਂ ਬਾਅਦ ਕੋਈ ਪ੍ਰਤੀਕਿਰਿਆ ਨਹੀਂ ਕੀਤੀ।