ਮੋਰਬੀ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 141 ਹੋਈ

0
497

ਮੋਰਬੀ: ਐਤਵਾਰ ਸ਼ਾਮ ਨੂੰ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਮੱਛੂ ਨਦੀ ’ਤੇ ਬਣਿਆ ਸਦੀ ਪੁਰਾਣਾ ਤਾਰਾਂ ਵਾਲਾ ਪੁਲ ਡਿੱਗਣ ਨਾਲ ਵੱਡਾ ਹਾਦਸਾ ਹੋਇਆ ਸੀ ਜਿਸ ਵਿਚ ਮੌਤਾਂ ਦੀ ਗਿਣਤੀ ਵਧ ਕੇ 141 ਹੋ ਗਈ ਹੈ। ਮ੍ਰਿਤਕਾਂ ਦਾ ਅੰਕੜਾ ਅਜੇ ਵਧਣ ਦੇ ਆਸਾਰ ਹਨ, ਕਿਉਂਕਿ ਗੋਤਾਖੋਰਾਂ ਦੀ ਮਦਦ ਨਾਲ ਨਦੀ ’ਚੋਂ ਲਾਸ਼ਾਂ ਲੱਭਣ ਦਾ ਕੰਮ ਅਜੇ ਵੀ ਜਾਰੀ ਹੈ ਜਦੋਂਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਲੋਕਾਂ ’ਚੋਂ ਕਈਆਂ ਦੀ ਹਾਲਤ ਗੰਭੀਰ ਹੈ।