ਕੈਨੇਡਾ ਵਿੱਚ ਕੋਰੋਨਾਵਾਇਰਸ ਕਾਰਨ ਪਹਿਲੀ ਮੌਤ ਹੋਈ

0
1024

ਵਿਨੀਪੈਗ: ਸੰਸਾਰ ਭਰ ਵਿੱਚ ਕਰੋਨਾਵਾਇਰਸ ਕਾਰਨ ਹੁਣ ਤੱਕ ੪੦੦੦ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੈਨੇਡਾ ਵਿੱਚ ਵੀ ਇਸ ਖ਼ਤਰਨਾਕ ਵਾਇਰਸ ਦੀ ਲਪੇਟ ਵਿੱਚ ਆਉਣ ਕਾਰਨ ਪਹਿਲੀ ਮੌਤ ਹੋਣ ਦੀ ਪੁਸ਼ਟੀ ਹੋਈ। ਮ੍ਰਿਤਕ ਦੀ ਪਛਾਣ ਬ੍ਰਿਟਿਸ਼ ਕੋਲੰਬੀਆ ਵਿੱਚ ਲਿਨ ਵੈਲੀ ਕੇਅਰ ਸੈਂਟਰ ਵਾਸੀ ਦੇ ਰੂਪ ਵਿੱਚ ਹੋਈ ਹੈ। ਇਸ ਤੋਂ ਬਾਅਦ ਕੈਨੇਡੀਅਨ ਫੈਡਰਲ ਸਰਕਾਰ ਨੇ ਸੂਬਿਆਂ ਅਤੇ ਪ੍ਰਦੇਸ਼ਾਂ ਨੂੰ ਪ੍ਰੀਮੀਅਰ ਅਤੇ ਪ੍ਰਧਾਨ ਮੰਤਰੀ ਦਰਮਿਆਨ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕੋਵਿਡ-੧੯ ਨਾਲ ਨਜਿੱਠਣ ਲਈ ਅਹਿਮ ਆਦੇਸ਼ ਜਾਰੀ ਕੀਤਾ ਹੈ। ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਸੂਬਿਆਂ ਅਤੇ ਪ੍ਰਦੇਸ਼ਾਂ ਨੂੰ ਓਟਾਵਾ ਵਿੱਚ ਪਹਿਲੀ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਸੰਘੀ ਸਰਕਾਰ ਨੂੰ ਲਾਗ ਤੋਂ ਬਚਾਅ ਲਈ ਵਿਸ਼ੇਸ਼ ਪ੍ਰਬੰਧ ਕਰਨ ਲਈ ਕਿਹਾ ਹੈ। ਕੈਨੇਡਾ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ੭੮ ਮਾਮਲੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ੩੨, ਓਂਟਾਰੀਓ ‘ਚ ੩੫, ਅਲਬਰਟਾ ਵਿੱਚ ੭ ਅਤੇ ਕਿਊਬਿਕ ਵਿੱਚ ੪ ਮਾਮਲੇ ਸ਼ਾਮਲ ਹਨ।