ਸਰੀ ਵਿਖੇ ਪੰਜਾਬੀ ਵਿਿਦਆਰਥੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

0
476

ਬ੍ਰਿਿਟਸ਼ ਕੋਲੰਬੀਆ : ਅਰਸ਼ਦੀਪ ਸਿੰਘ ਖੋਸਾ ਜੋ ਕਿ ਕੈਨੇਡਾ ਵਿਖੇ ਪੜ੍ਹਾਈ ਕਰਨ ਆਏ ਸਨ ਉਨ੍ਹਾਂ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਅਰਸ਼ਦੀਪ ਸਿੰਘ ਖੋਸਾ ਦੀ ਉਮਰ 22 ਸਾਲ ਸੀ ਤੇ ਉਹ ਇਕ ਸਾਲ ਪਹਿਲਾਂ ਪੰਜਾਬ ਤੋਂ ਕੈਨੇਡਾ ਸਟੂਡੈਂਟ ਵੀਜ਼ੇ ‘ਤੇ ਆਇਆ ਸੀ। ਅਰਸ਼ਦੀਪ ਸਿੰਘ ਖੋਸਾ ਇਸ ਸਮੇਂ ਬ੍ਰਿਿਟਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਰਹਿ ਰਿਹਾ ਸੀ ਜਿੱਥੇ ਲੰਘੇ ਵੀਰਵਾਰ 18 ਨਵੰਬਰ 2022 ਨੂੰ ਹਾਰਟ ਅਟੈਕ ਨਾਲ ਉਸਦੀ ਮੌਤ ਹੋ ਗਈ ਹੈ, ਮ੍ਰਿਤਕ ਨੌਜਵਾਨ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕੋਟ ਕਰੋੜ ਕਲਾ ਦਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅਰਸ਼ਦੀਪ ਦੇ ਮਾਤਾ-ਪਿਤਾ ਪੰਜਾਬ ਰਹਿੰਦੇ ਹਨ।