ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

0
485

ਪੰਜਾਬ ਪੁਲੀਸ ਵਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਭਾਰਤ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਸੂਬਾ ਪੁਲੀਸ ਮੁਖੀ ਨੇ ਇਸ ਸਬੰਧੀ ਟਵੀਟ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉੱਤਰੀ ਅਮਰੀਕਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਇਲਾਵਾ ਪੰਜਾਬ ਸਮੇਤ ਕਈ ਸੂਬਿਆਂ ਦੀ ਪੁਲੀਸ ਗੋਲਡੀ ਬਰਾੜ ਦੀ ਭਾਲ ਕਰ ਰਹੀ ਹੈ।