ਸ਼੍ਰੋਮਣੀ ਕਮੇਟੀ ਨੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਵਾਉਣ ਤੋਂ ਕੀਤਾ ਮਨਾ

0
416

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਸਰੀਰ ’ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਅਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਨੂੰ ਅਜਿਹੀ ਬੇਅਦਬੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।ਸ੍ਰੀ ਅਕਾਲ ਤਖ਼ਤ ਵੱਲੋਂ ਜੂਨ 2013 ਵਿੱਚ ਇਸ ਸਬੰਧੀ ਇੱਕ ਹੁਕਮਨਾਮਾ ਜਾਰੀ ਕਰਦਿਆਂ ਸਰੀਰ ’ਤੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਾਉਣ ਤੋਂ ਵਰਜਿਆ ਗਿਆ ਸੀ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੂੰ ਮੁੜ ਅਜਿਹੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਸ਼ਿਕਾਇਤ ਬ੍ਰਾਜ਼ੀਲ ਦੀ ਇੱਕ ਲੜਕੀ ਖ਼ਿਲਾਫ਼ ਹੈ, ਜਿਸ ਨੇ ਆਪਣੀ ਲੱਤ ’ਤੇ ਸਿੱਖ ਧਾਰਮਿਕ ਚਿੰਨ੍ਹ ਦਾ ਟੈਟੂ ਬਣਵਾਇਆ ਹੋਇਆ ਹੈ।