ਸਿਆਸਤ ਵਿਚ ਆਉਣ ਬਾਰੇ ਬੋਲੇ ਸਿੱਧੂ ਮੂਸੇਵਾਲਾ ਦੇ ਪਿਤਾ

0
527

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਨੂੰ ਛੇ ਮਹੀਨੇ ਬੀਤ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਰਾਜਨੀਤੀ ਵਿੱਚ ਆਉਣ ਬਾਰੇ ਸੰਕੇਤ ਦਿੱਤੇ ਹਨ। ਮਾਨਸਾ ਦੇ ਪਿੰਡ ਮੂਸੇ ਵਿਖੇ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੁੱਤਰ ਦੀ ਮੌਤ ਨਾਲ ਕੋਈ ਵੀ ਆਗੂ ਨਹੀਂ ਬਣ ਸਕਦਾ ਪਰ ਜੇਕਰ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਆਗੂ ਬਣਨਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ।