ਚੀਨ ‘ਚ ਕੋਰੋਨਾ ਵਾਇਰਸ ਦਾ ਮੁੜ ਕਹਿਰ ਜਾਰੀ

0
410

ਚੀਨ ਵਿਚ ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਾਰੇ ਚੀਨ ਵਿੱਚ ਮੈਡੀਕਲ ਸਪਲਾਈ ਠੱਪ ਹੋ ਗਈ ਹੈ। ਦਵਾਈਆਂ ਦੀਆਂ ਦੁਕਾਨਾਂ ‘ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਕੋਵਿਡ ਮਾਮਲਿਆਂ ਵਿੱਚ ਤੇਜ਼ੀ ਦੇ ਮੱਦੇਨਜ਼ਰ ਜਿਨਪਿੰਗ ਦੀ ਸਰਕਾਰ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਚੀਨ ਵਿੱਚ ਲੌਕਡਾਊਨ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਸਰਕਾਰ ਨੇ ਹਾਲ ਹੀ ਵਿੱਚ ਜ਼ੀਰੋ ਕੋਵਿਡ ਨਿਯਮਾਂ ਵਿੱਚ ਢਿੱਲ ਦਿੱਤੀ ਹੈ।