ਪੰਜਾਬ ਕੈਬਨਿਟ ਵਿੱਚ ਫੇਰਬਦਲ ਦੀਆਂ ਤਿਆਰੀਆਂ

0
505

ਕਈ ਮੰਤਰੀਆਂ ਦੀ ਹੋ ਸਕਦੀ ਛੁੱਟੀ

ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਪੰਜਾਬ ਕੈਬਨਿਟ ਵਿੱਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਅਨੁਸਾਰ ਇਸ ਫੇਰਬਦਲ ਵਿੱਚ ਕਈ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ। ਮੰਤਰੀ ਮੰਡਲ ‘ਚ ਇਹ ਬਦਲਾਅ ਦਸੰਬਰ ਦੇ ਅੰਤ ਤੱਕ ਹੋ ਸਕਦਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦੇ ਕਿਸੇ ਨੁਮਾਇੰਦੇ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।