ਪੰਜਾਬੀਆਂ ਲਈ ਮਾਣ ਵਾਲੀ ਖਬਰ, ਕੈਲੀਫੋਰਨੀਆ ਦੇ ਸ਼ਹਿਰ ਲੋਡਾਈ ਦੇ ਪਹਿਲੇ ਸਿੱਖ ਮੇਅਰ ਬਣੇ ਮਿੱਕੀ ਹੋਠੀ

0
548

ਨਿਊਯਾਰਕ: ਸਰਬਸੰਮਤੀ ਨਾਲ ਮਿੱਕੀ ਹੋਠੀ ਨੂੰ ਉੱਤਰੀ ਕੈਲੀਫੋਰਨੀਆ ਦੇ ਲੋਡਾਈ ਸ਼ਹਿਰ ਦਾ ਮੇਅਰ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਉਹ ਸ਼ਹਿਰ ਦੇ ਇਤਿਹਾਸ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਪਹਿਲੇ ਸਿੱਖ ਬਣ ਗਏ ਹਨ। ਹੋਠੀ ਦੇ ਮਾਤਾ-ਪਿਤਾ ਭਾਰਤ ਤੋਂ ਹਨ। ਹੋਠੀ ਨੂੰ ਨਵੀਂ ਚੁਣੀ ਗਈ ਮਹਿਲਾ ਕੌਂਸਲਰ ਲਿਜ਼ਾ ਕਰੈਗ ਨੇ ਨਾਮਜ਼ਦ ਕੀਤਾ ਸੀ, ਜਿਨ੍ਹਾਂ ਨੇ ਨਵੰਬਰ ਵਿੱਚ ਮੇਅਰ ਮਾਰਕ ਚੈਂਡਲਰ ਦੀ ਸੀਟ ਤੋਂ ਚੋਣ ਜਿੱਤੀ ਸੀ ਅਤੇ ਉਨ੍ਹਾਂ ਨੂੰ ਬੁੱਧਵਾਰ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਡਿਪਟੀ ਮੇਅਰ ਚੁਣਿਆ ਗਿਆ ਸੀ।