ਅਮਿਤ ਸ਼ਾਹ ਵੱਲੋਂ 29 ਜਨਵਰੀ ਨੂੰ ਪੰਜਾਬ ’ਚ ਕੀਤੀ ਜਾਵੇਗੀ ਰੈਲੀ

0
464

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਪਟਿਆਲਾ ਸ਼ਹਿਰ ਵਿਚ 29 ਜਨਵਰੀ ਨੂੰ ਰੈਲੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਟਿਆਲਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਹੈ। ਕੈਪਟਨ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਵਿਧਾਨ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਇਹ ਵੀ ਕੈਪਟਨ ਲਈ ਤਾਕਤ ਦਾ ਪ੍ਰਦਰਸ਼ਨ ਹੋਵੇਗਾ।
ਦੂਜੇ ਪਾਸੇ ਅਮਿਤ ਸ਼ਾਹ ਦੇ ਦੌਰੇ ਨੂੰ ਰਾਹੁਲ ਗਾਂਧੀ ਦੇ ਦੌਰੇ ਨਾਲ ਵੀ ਜੋੜਿਆ ਜਾ ਰਿਹਾ ਹੈ। ਅਗਲੇ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਕੱਢ ਰਹੇ ਹਨ। ਅਜਿਹੇ ’ਚ ਰਾਹੁਲ ਦੇ ਦੌਰੇ ਨਾਲ ਭਾਜਪਾ ਨੂੰ ਹੋਏ ਡੈਮੇਜ ਨੂੰ ਕੰਟਰੋਲ ਕਰਨ ਦੇ ਨਜ਼ਰੀਏ ਨਾਲ ਭਾਜਪਾ ਦੀ ਸਿਆਸਤ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।