ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਕੇਸ ਦਰਜ

0
541

ਮੁੰਬਈ: ਮੁੰਬਈ ਪੁਲੀਸ ਵੱਲੋਂ ਨਸ਼ੇ ਦੀ ਹਾਲਤ ਵਿੱਚ ਪਤਨੀ ਦੀ ਕਥਿਤ ਕੁੱਟਮਾਰ ਕਰਨ ਅਤੇ ਭੱਦੀ ਸ਼ਬਦਾਵਲੀ ਬੋਲਣ ਦੇ ਦੋਸ਼ ਹੇਠ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਾਂਬਲੀ ਦੀ ਪਤਨੀ ਐਂਡਰੀਆ ਨੇ ਦੋਸ਼ ਲਾਇਆ ਕਿ ਕ੍ਰਿਕਟਰ ਨੇ ਉਸ ਵੱਲ ਇੱਕ ਭਾਂਡਾ ਚਲਾ ਕੇ ਮਾਰਿਆ ਜਿਸ ਕਾਰਨ ਉਸ ਦੇ ਸਿਰ ’ਤੇ ਸੱਟ ਲੱਗ ਗਈ।