ਤਰਨ ਤਾਰਨ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ

0
463

ਤਰਨ ਤਾਰਨ: ਕੈਨੇਡਾ ’ਚ ਪੰਜਾਬੀ ਮੁੰਡੇ-ਕੁੜੀਆਂ ਦੀ ਮੌਤ ਦੀਆਂ ਖ਼ਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਮੰਦਭਾਗੀਆਂ ਖ਼ਬਰਾਂ ਪੰਜਾਬ ਪੁੱਜ ਰਹੀਆਂ ਨੇ। ਤਾਜ਼ਾ ਮਾਮਲਾ ਤਰਨ ਤਾਰਨ ਤੋਂ ਸਾਹਮਣੇ ਆ ਰਿਹਾ ਹੈ, ਜਿੱਥੋਂ ਦੇ ਪਿੰਡ ਘਰਿਆਲੀ ਦਾ ਵਾਸੀ ਨੌਜਵਾਨ ਜਗਦੀਪ ਸਿੰਘ 4 ਸਾਲ ਪਹਿਲਾਂ ਕੈਨੇਡਾ ਗਿਆ ਸੀ। ਉੱਥੋਂ ਉਸ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ।