ਇਕਪਾਸੜ ਪਿਆਰ ਵਿਚ ਥਾਣੇ ਅੰਦਰ ਸਾਬਕਾ ਸਰਪੰਚ ਨੇ ਖੁਦ ਨੂੰ ਮਾਰੀ ਗੋਲੀ

0
587

ਗੁਰਦਾਸਪੁਰ: ਗੁਰਦਾਸਪੁਰ ਜ਼ਿਲੇ ਦੇ ਪਿੰਡ ਸੋਹਲ ਦੇ ਸਾਬਕਾ ਸਰਪੰਚ ਬਲਜੀਤ ਸਿੰਘ ਨੇ ਆਪਣੇ ਇੱਕ ਤਰਫਾ ਪਿਆਰ ਵਿਚ ਆਪਣੀ ਸੁਣਵਾਈ ਨਾ ਹੋਣ ਤੋਂ ਨਾਰਾਜ਼ ਹੋ ਕੇ ਥਾਣੇ ਦੇ ਟਾਇਲਟ ’ਚ ਹੀ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਜਿਸਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਸਾਬਕਾ ਸਰਪੰਚ ਖਿਲਾਫ ਥਾਣਾ ਸਦਰ ’ਚ ਸ਼ਿਕਾਇਤ ਦਿੱਤੀ ਗਈ ਸੀ ਕਿ ਉਹ ਇਕ ਤਰਫਾ ਪਿਆਰ ’ਚ ਪੈ ਕੇ ਵਿਆਹੁਤਾ ਔਰਤ ’ਤੇ ਆਪਣੇ ਨਾਲ ਰਹਿਣ ਲਈ ਦਬਾਅ ਪਾ ਰਿਹਾ ਸੀ।