ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਦੀ ਹੋਈ ਸ਼ੁਰੂਆਤ

0
419
Source: DNA India

ਅੰਮ੍ਰਿਤਸਰ: ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਇੰਗਲੈਂਡ ਵਿਚਲੇ ਲੰਡਨ ਗੈਟਵਿਕ ਹਵਾਈ ਅੱਡੇ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਗਈ ਹੈ। ਇਸ ਉਡਾਣ ਨੂੰ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਿਤਆ ਸਿੰਧੀਆ ਨੇ ਵਰਚੁਅਲ ਢੰਗ ਨਾਲ ਹਰੀ ਝੰਡੀ ਦਿਖਾਈ। ਦਿੱਲੀ ਵਿਚ ਕੇਂਦਰੀ ਮੰਤਰੀ ਨਾਲ ਮੌਜੂਦ ਭਾਜਪਾ ਆਗੂ ਤਰੁਣ ਚੁੱਘ ਨੇ ਦੱਸਿਆ ਕਿ ਏਅਰ ਇੰਡੀਆ ਹਵਾਈ ਕੰਪਨੀ ਵੱਲੋਂ ਜਲਦੀ ਹੀ ਅੰਮ੍ਰਿਤਸਰ ਤੋਂ ਕੈਨੇਡਾ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ।