ਕੈਨੇਡਾ ਵੱਲੋਂ ਭਾਰਤੀ ਵਿਿਦਆਰਥੀਆਂ ਨੂੰ ਦੇਸ਼ ਨਿਕਾਲੇ ਤੋਂ ਮਿਲੀ ਰਾਹਤ

0
327

ਕੈਨੇਡਾ ਵਿੱਚ ਜਾਅਲੀ ਦਾਖ਼ਲਾ ਪੱਤਰਾਂ ਦੀ ਵਰਤੋਂ ਕਰਕੇ ਵੀਜ਼ਾ ਪ੍ਰਾਪਤ ਕਰਨ ਦੇ ਦੋਸ਼ਾਂ ਹੇਠਾਂ ਘਿਰੇ ਕੁਝ ਭਾਰਤੀ ਵਿਿਦਆਰਥੀਆਂ ਨੂੰ ਦੇਸ਼ ਨਿਕਾਲੇ ਤੋਂ ਰਾਹਤ ਮਿਲ ਗਈ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਅਜਿਹੇ ਭਾਰਤੀ ਵਿਿਦਆਰਥੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਤੋਂ ‘ਸਟੇਅ ਆਰਡਰ’ ਪ੍ਰਾਪਤ ਹੋਏ ਹਨ। ਭਾਰਤ ਵੱਲੋਂ ਕੈਨੇਡੀਅਨ ਅਧਿਕਾਰੀਆਂ ਨੂੰ ਨਿਰਪੱਖ ਅਤੇ ਮਾਨਵਤਾਵਾਦੀ ਪਹੁੰਚ ਅਪਣਾਉਣ ਦੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿਉਂਕਿ ਵਿਿਦਆਰਥੀ ਕੁਝ ਏਜੰਟਾਂ ਵੱਲੋਂ ਕੀਤੀ ਗਈ ਕਥਿਤ ਧੋਖਾਧੜੀ ਦਾ ਸ਼ਿਕਾਰ ਬਣੇ ਹਨ।