ਕਿਸੇ ਹੋਰ ਵੱਡੇ ਦੇਸ਼ ਦੇ ਮੁਕਾਬਲੇ ਭਾਰਤ ’ਚ ਵੱਧ ਸੰਭਾਵਨਾਵਾਂ: ਮਸਕ

0
363

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਸਮੇਤ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਅਮਰੀਕੀ ਹਸਤੀਆਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮਸਕ ਨੇ ਕਿਹਾ ਕਿ ਭਾਰਤ ’ਚ ਕਿਸੇ ਵੀ ਵੱਡੇ ਦੇਸ਼ ਦੇ ਮੁਕਾਬਲੇ ਜ਼ਿਆਦਾ ਸੰਭਾਵਨਾਵਾਂ ਹਨ। ਸ੍ਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਜਦੋਂ ਪੱਤਰਕਾਰਾਂ ਨੇ ਸੋਸ਼ਲ ਮੀਡੀਆ ਕੰਪਨੀ ਟਵਿੱਟਰ ਦੇ ਮਾਲਕ ਮਸਕ ਨੂੰ ਕੰਪਨੀ ਦੇ ਸਾਬਕਾ ਮਾਲਕ ਅਤੇ ਸੀਈਓ ਜੈਕ ਡੋਰਸੀ ਵੱਲੋਂ ਭਾਰਤ ਸਰਕਾਰ ‘ਤੇ ਲਾਏ ਦੋਸ਼ਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਟਵਿੱਟਰ ਕੋਲ ਸਥਾਨਕ ਸਰਕਾਰਾਂ ਦਾ ਕਹਿਣਾ ਮੰਨਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ। ਅਜਿਹਾ ਨਾ ਕਰਨ ’ਤੇ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।