ਭਗਵੰਤ ਮਾਨ ਨੇ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

0
395

ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਭਾਖੜਾ ਸਣੇ ਹੋਰ ਡੈਮਾਂ ਅਤੇ ਦਰਿਆਵਾਂ ’ਚ ਪਾਣੀ ਦੇ ਲਗਾਤਾਰ ਵਧ ਰਹੇ ਪੱਧਰ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਖੜਾ ਡੈਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਬੀਬੀਐੱਮਬੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਭਾਖੜਾ ਡੈਮ ਵਿੱਚ ਪਾਣੀ ਦੀ ਸਮਰੱਥਾ ਅਤੇ ਮੌਜੂਦਾ ਹਾਲਾਤ ਬਾਰੇ ਵਿਚਾਰ ਚਰਚਾ ਕੀਤੀ।