ਪਾਕਿਸਤਾਨ ਰੇਲ ਹਾਦਸੇ ‘ਚ 30 ਤੋਂ ਵੱਧ ਦੀ ਮੌਤ, 80 ਤੋਂ ਵੱਧ ਜ਼ਖਮੀ

0
349

ਪਾਕਿਸਤਾਨ ਵਿੱਚ (6 ਅਗਸਤ) ਨੂੰ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਦਰਅਸਲ ਇੱਥੇ ਹਜ਼ਾਰਾ ਐਕਸਪ੍ਰੈਸ ਦੀਆਂ ਕਰੀਬ 10 ਬੋਗੀਆਂ ਪਟੜੀ ਤੋਂ ਉਤਰ ਗਈਆਂ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 80 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ‘ਚ ਕਈ ਯਾਤਰੀ ਗੰਭੀਰ ਜ਼ਖਮੀ ਹੋਏ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।