ਪੰਜਾਬ ਦੇ ਹਰ ਸਕੂਲ ਨੂੰ ਵਾਈ ਫਾਈ ਨਾਲ ਜੋੜਿਆ ਜਾਵੇਗਾ: ਸਿੱਖਿਆ ਮੰਤਰੀ

0
357

ਪੰਜਾਬ ਦੇ ਪਹਿਲੇ ‘ਸਕੂਲ ਆਫ਼ ਐਮੀਨੈਂਸ’ ਦਾ ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਉਦਘਾਟਨ ਕੀਤਾ ਗਿਆ ਅਤੇ ਇਸ ਦੌਰਾਨ ਪੰਜਾਬ
ਸਰਕਾਰ ਨੇ ਵਿਿਦਅਕ ਢਾਂਚੇ ਅਤੇ ਸੰਪਰਕ ਨੂੰ ਵਧਾਉਣ ਦ ੇ ਉਦੇਸ਼ ਨਾਲ ਇੱਕ ਹੋਰ ਅਹਿਮ ਫੈਸਲਾ ਲਿਆ ਹੈ। ਇਸ ਪ੍ਰੋਗਰਾਮ
ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ
ਸਕੂਲਾਂ ਵਿੱਚ ਹਾਈ ਸਪੀਡ ਇੰਟਰਨੈੱਟ ਸਹੂਲਤਾਂ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।