ਪੰਜਾਬ ਵਿਚ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸੀਂ ਕੁਝ ਵੀ ਕਰਾਂਗੇ : ਰਾਜਾ ਵੜਿੰਗ

0
404

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ‘ਬਦਲਾਅ’ ਦੇ ਨਾਂ ‘ਤੇ ਤਿੰਨ ਮਹੀਨਿਆਂ ਵਿੱਚ ਨਸ਼ਾਖੋਰੀ ਨੂੰ ਖਤਮ ਕਰਨ ਦਾ ਝੂਠਾ ਵਾਅਦਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨਾ ਸਿਰਫ਼ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ‘ਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਸਗੋਂ ਇਸ ਗੰਭੀਰ ਮੁੱਦੇ ਪ੍ਰਤੀ ਲਾਪਰਵਾਹੀ ਕਾਰਨ ਸੂਬੇ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਹੋ ਰਹੀਆਂ ਹਨ।