ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫਾ ਕੀਤਾ ਮਨਜ਼ੂਰ

0
10

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਵਜੋਂ ਸੇਵਾ ਕਰਨ ਲਈ ਸੁਖਬੀਰ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਪਾਰਟੀ ਦਫਤਰ ਵਿੱਚ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਮੀਟਿੰਗ ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਉਤੇ ਚਰਚਾ ਵੀ ਕੀਤੀ ਗਈ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਸਤੀਫ਼ਾ ਪ੍ਰਵਾਨ ਕਰਨ ਦੇ ਹੁਕਮ ਦਿੱਤਾ ਗਿਆ ਸੀ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਦਾ ਅਸਤੀਫ਼ਾ ਪ੍ਰਵਾਨ ਕਰਨ ਦੇ ਹੁਕਮ ਦਿੱਤੇ ਗਏ ਸਨ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਕਾਰਜਕਾਰਨੀ ਨੂੰ ਅਸਤੀਫ਼ਾ ਪ੍ਰਵਾਨ ਕਰਕੇ ਅਕਾਲ ਤਖ਼ਤ ਸਕੱਤਰੇਤ ਨੂੰ ਸੂਚਿਤ ਕਰਨ ਦੀ ਹਦਾਇਤ ਕੀਤੀ ਗਈ ਸੀ। ਹਾਲਾਂਕਿ ਅਕਾਲੀ ਆਗੂਆਂ ਨੇ ਧਾਰਮਿਕ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਕਾਰਜਕਾਰਨੀ ਦੀ ਮੀਟਿੰਗ ਲਈ ਸਮਾਂ ਮੰਗਿਆ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ
ਗਈ।
ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਅਸਤੀਫ਼ਾ ਦਿੱਤਾ ਸੀ। ਸੁਖਬੀਰ ਸਿੰਘ ਬਾਦਲ 2008 ‘ਚ ਪਾਰਟੀ ਦੇ ਪ੍ਰਧਾਨ ਬਣੇ ਸਨ। ਦੱਸ ਦੇਈਏ ਕਿ 2 ਦਸੰਬਰ 2024 ਨੂੰ ਸੁਖਬੀਰ ਸਣੇ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ।