ਰੂਬੀ ਢੱਲਾ ਕੈੈਨੇਡੀਅਨ ਪ੍ਰਧਾਨ ਮੰਤਰੀ ਬਣਨ ਦੀ ਦੌੜ ’ਚੋਂ ਬਾਹਰ

0
11

ਵੈਨਕੂਵਰ: Ruby Dhalla disqualified from PM race ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਨਵੇਂ ਆਗੂ ਦੀ 9 ਮਾਰਚ ਨੂੰ ਹੋਣ ਵਾਲੀ ਚੋਣ ਲਈ ਪਾਰਟੀ ਹਾਈ ਕਮਾਂਡ ਨੇ ਪੰਜਾਬੀ ਮੂਲ ਦੀ ਸਾਬਕਾ ਸੰਸਦ ਮੈਂਬਰ ਰੂਬੀ ਢੱਲਾ ਦੀ ਉਮੀਦਵਾਰੀ ਖਾਰਜ ਕਰ ਦਿੱਤੀ ਹੈ। ਇਸ ਤਰ੍ਹਾਂ ਰੂਬੀ ਢੱਲਾ ਕੈਨੇਡੀਅਨ ਪ੍ਰਧਾਨ ਮੰਤਰੀ ਬਣਨ ਦੀ ਦੌੜ ’ਚੋਂ ਬਾਹਰ ਹੋ ਗਈ ਹੈ। ਰੂਬੀ ਢੱਲਾ ਉੱਤੇ ਅਣਐਲਾਨੇ ਤੇ ਬੇਹਿਸਾਬੇ ਖਰਚੇ ਕਰਨ, ਸ਼ੱਕੀ ਚੋਣ ਫੰਡ, ਬਾਹਰੀ ਹਮਾਇਤ ਅਤੇ ਪਾਰਟੀ ਵਲੋਂ ਨਿਰਧਾਰਤ ਚੋਣ ਮਰਿਆਦਾਵਾਂ ਭੰਗ ਕਰਨ ਦੇ ਦੋਸ਼ ਲਗਾਏ ਗਏ ਹਨ। ਰੂਬੀ ਢੱਲਾ ਨੂੰ ਦੌੜ ’ਚੋਂ ਬਾਹਰ ਕੀਤੇ ਜਾਣ ਮਗਰੋਂ ਹੁਣ ਪਾਰਟੀ ਆਗੂ ਦੀ ਦੌੜ ਵਿਚ ਚਾਰ ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ, ਜਿਨ੍ਹਾਂ ਦੀ ਜਨਤਕ ਬਹਿਸ 24 ਤੇ 25 ਫਰਵਰੀ ਨੂੰ ਮੌਂਟਰੀਅਲ ਵਿੱਚ ਅੰਗਰੇਜ਼ੀ ਅਤੇ ਫਰਾਂਸੀਸੀ ਭਾਸ਼ਾ ਵਿੱਚ ਹੋਵੇਗੀ।