ਹਰਭਜਨ ਮਾਨ ਨੇ ਯੂ-ਟਿਊਬ ਚੈਨਲ ਨੂੰ ਦਿੱਤਾ ਨੋਟਿਸ

0
8

ਪੰਜਾਬੀ ਗਾਇਕ ਹਰਭਜਨ ਮਾਨ ਨੇ ਇਕ ਯੂ-ਟਿਊਬ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਚੈਨਲ ਵੱਲੋਂ ਹਰਭਜਨ ਮਾਨ ਦੀ ਧੀ ਬਾਰੇ ਝੂਠੀ ਤੇ ਅਪਮਾਨਜਨਕ ਖ਼ਬਰ ਚਲਾਈ ਗਈ, ਜਿਸ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਹਰਭਜਨ ਮਾਨ ਨੇ ਸਖ਼ਤ ਲਹਿਜ਼ੇ ’ਚ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਪਰਿਵਾਰ ਦੀ ਇੱਜ਼ਤ ‘ਤੇ ਹਮਲਾ ਬਰਦਾਸ਼ਤ ਨਹੀਂ ਕਰਨਗੇ।