ਭਾਰਤ ਜਲਦੀ ਹੀ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ‘ਤੇ ਵਿਚਾਰ ਕਰ ਰਿਹਾ ਹੈ: ਜੈਸ਼ੰਕਰ

0
445

ਭਾਰਤ ਬਹੁਤ ਜਲਦੀ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਹਾਲ ਹੀ ਵਿਚ ਕਿਹਾ ਹੈ ਕਿ ਕੁਝ ਹਫ਼ਤੇ ਪਹਿਲਾਂ ਭਾਰਤ ਵੱਲੋਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਦਾ ਮੁੱਖ ਕਾਰਨ ਕੈਨੇਡਾ ਵਿੱਚ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਸੀ।