ਤਿਆਰ ਹੋ ਰਹੀਆਂ ਫਾਂਸੀ ਦੀਆਂ 10 ਰੱਸੀਆਂ, ਲਟਕਾਏ ਜਾਣਗੇ ਨਿਰਭਿਆ ਦੇ ਦਰਿੰਦੇ!

0
2447

ਦਿੱਲੀ ਸਰਕਾਰ ਦੀ ਰਿਪੋਰਟ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਨਿਰਭਿਆ ਦੇ ਦੋਸ਼ੀਆਂ ਦੀ ਪਟੀਸ਼ਨ ਦਯਾ ਪਟੀਸ਼ਨ ਨੂੰ ਰਾਸ਼ਟਰੀ ਰਾਮਨਾਥ ਕੋਵਿੰਦ ਕੋਲ ਭੇਜਿਆ ਹੈ। ਹੁਣ ਜੇਕਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਇਸ ਪਟੀਸ਼ਨ ਨੂੰ ਖਾਰਜ ਕਰਦੇ ਹਨ ਤਾਂ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ। ਇਸੇ ਦੌਰਾਨ ਬਿਹਾਰ ਦੀ ਬਕਸਰ ਸੈਂਟਰਲ ਜੇਲ੍ਹ ਵਿਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਰੱਸੀ ਬਣਾਉਣ ਦਾ ਕੰਮ ਜ਼ੋਰਾਂ ‘ਤੇ ਹੈ।