ਐਨ ਆਈ ਏ ਦੀ ਟੀਮ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਖਬਰਾਂ ਅਨੁਸਾਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਸਰਚ ਆਪਰੇਸ਼ਨ ਕੀਤਾ ਜਾ ਰਿਹਾ ਹੈ। ਐਨਆਈ ਦੀ ਟੀਮ ਨੇ ਦਿੱਲੀ, ਰਾਜਸਥਾਨ, ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਲਾਰੈਂਸ ਬਿਸ਼ਨੋਈ ਦੇ ਕਰੀਬੀ ਦੋਸਤਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੇ ਕਿ ਕੁਝ ਦਿਨ ਪਹਿਲਾਂ ਲਾਰੈਂਸ ਨੂੰ ਪੰਜਾਬ ਦੀ ਜੇਲ੍ਹ ਤੋਂ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ ਲਿਆਂਦਾ ਗਿਆ ਸੀ।