ਹੁਣ ਕੈਪਟਨ ਸਰਕਾਰ ਵੀ ਵਿਸ਼ਵ ਕਬੱਡੀ ਕੱਪ ਕਰਵਾਏਗੀ

0
987

ਚੰਡੀਗੜ੍ਹ: ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਉਣ ਦਾ ਐਲਾਨ ਕੀਤਾ ਹੈ।
ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਇਸ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਈਨਲ ਮੈਚ ਤੋæ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ। ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਪਟਿਆਲਾ ਅਤੇ ਸੈਮੀ ਫਾਈਨਲ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ। ਟੂਰਨਾਮੈਂਟ ਵਿੱਚ ੯ ਟੀਮਾਂ ਹਿੱਸ ਲੈਣਗੀਆਂ, ਜਿਨ੍ਹਾਂ ਵਿੱਚ ਭਾਰਤ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਸ਼੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਤਸਾਨ ਅਤੇ ਕੈਨੈਡਾ ਸ਼ਾਮਲ ਹਨ।